ਨਵੀਂ ਪਾਰਟੀ ਬਣਾਉਣ ਦਾ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਚੰਡੀਗੜ੍ਹ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। ਜਿਸਦੇ ਸੁਖਦੇਵ ਸਿੰਘ ਢੀਡਸਾ ਪ੍ਰਧਾਨ ਹੋਣਗੇ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਸੁਖਦੇਵ ਢੀਡਸਾ ਸ਼ੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਹਨ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਹਨ, ਪਰ ਹੁਣ ਦੋਵੇਂ ਪਾਰਟੀਆਂ ਭੰਗ ਕਰ ਦਿੱਤੀਆਂ ਜਾਣਗੀਆਂ। ਨਵੀਂ ਪਾਰਟੀ ਦਾ ਨਾਮ ਫਿਲਹਾਲ ਤੈਅ ਨਹੀਂ ਕੀਤਾ ਗਿਆ ਪਰ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦੇ ਨਾਮ ਨਾਲ ਹੀ ਹੋਵੇਗਾ। ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਮਾਮਲੇ ‘ਤੇ ਸੁਖਦੇਵ ਸਿੰਘ ਢੀਡਸਾ ਨੇ ਕਿਹਾ ਕਿ ਨਾ ਗੱਲਬਾਤ ਖਤਮ ਹੋਈ ਅਤੇ ਨਾ ਹੀ ਰੁਕੀ ਹੈ। ਉਨ੍ਹਾਂ ਇਸ ਤੋਂ ਇਲਾਵਾ ਹੋਰ ਵੀ ਕਈ ਪਾਰਟੀਆਂ ਅਤੇ ਸਿਆਸੀ ਵਿਅਕਤੀਆਂ ਦਾ ਜ਼ਿਕਰ ਵੀ ਕੀਤਾ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …