ਕਿਹਾ – ਹੁਣ ਗਰਜਣ ਦਾ ਨਹੀਂ ਵਰ੍ਹਨ ਦਾ ਵੇਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸੁਪਰੀਮ ਕੋਰਟ ਦੇ ਉੱਘੇ ਵਕੀਲ ਐੱਚਐੱਸ ਫੂਲਕਾ ਨੇ ਬੇਅਦਬੀ ਕਾਂਡ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਖੁੱਲ੍ਹਾ ਪੱਤਰ ਲਿਖਣ ਤੋਂ ਬਾਅਦ ਇਕ ਪੱਤਰ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਨਾਂ ਵੀ ਲਿਖਿਆ ਹੈ। ਜਿਸ ‘ਚ ਉਨ੍ਹਾਂ ਆਖਿਆ ਕਿ ‘ਹੁਣ ਗਰਜਣ ਦਾ ਨਹੀਂ ਵਰ੍ਹਨ ਦਾ ਸਮਾਂ ਹੈ’। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਬੇਅਦਬੀ ਕਾਂਡ ਮਾਮਲੇ ਨੂੰ ਜਿਸ ਥਾਂ ‘ਤੇ ਛੱਡਿਆ ਸੀ, ਇਹ ਅੱਜ ਵੀ ਉਥੇ ਹੀ ਖੜ੍ਹਾ ਹੈ। ਅੱਜ ਵੀ ਇਸ ਮਾਮਲੇ ਵਿਚ ਕੁਝ ਨਹੀਂ ਹੋਇਆ ਅਤੇ ਕਿਸੇ ਦੋਸ਼ੀ ਖਿਲਾਫ ਕਾਰਵਾਈ ਨਹੀਂ ਹੋਈ। ਉਨ੍ਹਾਂ ਸਿੱਧੂ ਨੂੰ ਆਖਿਆ ਕਿ ਉਹ ਆਪਣੀ ਕਾਂਗਰਸ ਸਰਕਾਰ ਕੋਲੋਂ ਇਸ ਮਾਮਲੇ ਵਿੱਚ ਜਵਾਬ ਮੰਗਣ। ਇਸ ਮਾਮਲੇ ਵਿਚ ਸਿਰਫ ਜਵਾਬਦੇਹੀ ਹੀ ਨਹੀਂ ਸਗੋਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਗੇ ਹੋ ਕੇ ਕੰਮ ਕਰਨ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਸਭ ਤੋਂ ਪਹਿਲਾਂ ਸਰਕਾਰ ਕੋਲੋਂ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਜਾਵੇ। ਫੂਲਕਾ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਉਨ੍ਹਾਂ ਵਿਧਾਨ ਸਭਾ ਵਿਚ ਪਾਸ ਕੀਤੇ ਮਤਿਆਂ ਨੂੰ ਅਧੂਰਾ ਆਖਿਆ ਸੀ ਅਤੇ ਹੁਣ ਇਹ ਗੱਲ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸੇ ਮਾਮਲੇ ‘ਤੇ ਉਨ੍ਹਾਂ ਵਿਧਾਇਕੀ ਤੋਂ ਅਸਤੀਫਾ ਦਿੱਤਾ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …