ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਦੇ ਚੰਡੀਗੜ੍ਹ ਨਿਵਾਸ ਬਾਹਰ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਮਾਮਲਾ ਫਿਰ ਗਰਮਾ ਗਿਆ ਹੈ। ਇਸਦੇ ਚੱਲਦਿਆਂ ਪੰਜਾਬ ਵਿੱਚ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਧਰਨਾ ਦਿੱਤਾ। ਪੁਲਿਸ ਨੇ ‘ਆਪ’ ਵਿਧਾਇਕਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ ‘ਤੇ ਹੀ ਰੋਕ ਦਿੱਤਾ ਸੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਣੇ ਹੋਰਨਾਂ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਲੋਕਾਂ ਨੂੰ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ, ਜੋ ਹੁਣ ਦੋਸ਼ੀਆਂ ਨੂੰ ਬਚਾਉਣ ਲੱਗੀ ਹੋਈ ਹੈ। ਚੀਮਾ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਾਜਿਸ਼ ਦੇ ਤਹਿਤ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦੇ ਆਈਜੀ ਰੈਂਕ ਦੇ ਅਫਸਰ ਤੱਕ ਨੂੰ ਪੰਜਾਬ ਦੀ ਇੱਕ ਸਿਆਸੀ ਪਾਰਟੀ ਦੇ ਲੋਕਾਂ ਵਲੋਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …