ਕਿਹਾ – ਭਾਰਤ ਜਾਣ ਤੋਂ ਹਾਲੇ ਕਰੋ ਗੁਰੇਜ਼
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ ਉਹ ਭਾਰਤ ਜਾਣ ਤੋਂ ਪਰਹੇਜ਼ ਕਰਨ ਕਿਉਂਕਿ ਭਾਰਤ ਵਿਚ ਕਰੋਨਾ ਵੱਡੇ ਪੱਧਰ ‘ਤੇ ਫੈਲ ਚੁੱਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇ ਕੋਈ ਅਮਰੀਕੀ ਕਿਸੇ ਕਾਰਨ ਭਾਰਤ ਜਾਂਦਾ ਹੈ ਤਾਂ ਉਹ ਮਾਸਕ ਪਾਵੇ, ਹਰੇਕ ਤੋਂ ਛੇ ਫੁੱਟ ਦੀ ਦੂਰੀ ਰੱਖੇ ਤੇ ਆਪਣੇ ਹੱਥ ਲਗਾਤਾਰ ਧੋਵੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਮਰੀਕਾ ਵਿਚ ਸਭ ਤੋਂ ਵੱਧ ਕਰੋਨਾ ਦੇ ਮਾਮਲੇ ਦਰਜ ਕੀਤੇ ਗਏ ਸਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …