ਸ਼੍ਰੋਮਣੀ ਅਕਾਲੀ ਦਲ ਵਲੋਂ ਦੁੱਖ ਦਾ ਪ੍ਰਗਟਾਵਾ
ਬਰਨਾਲਾ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ ਹੋ ਗਿਆ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਨਾਲ ਸਬੰਧਤ ਦਲਬਾਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦਲਬਾਰ ਸਿੰਘ ਦਾ ਸਸਕਾਰ ਵੀ ਉਹਨਾਂ ਦੇ ਜੱਦੀ ਪਿੰਡ ਛੀਨੀਵਾਲ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੇ ਦਿਹਾਂਤ ‘ਤੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਣੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।