Breaking News
Home / ਪੰਜਾਬ / ਦਿੱਲੀ ਮੋਰਚੇ ‘ਚੋਂ ਵਾਪਸ ਪਰਤੇ ਮਾਨਸਾ ਦੇ ਕਿਸਾਨ ਦੀ ਗਈ ਜਾਨ

ਦਿੱਲੀ ਮੋਰਚੇ ‘ਚੋਂ ਵਾਪਸ ਪਰਤੇ ਮਾਨਸਾ ਦੇ ਕਿਸਾਨ ਦੀ ਗਈ ਜਾਨ

ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਨੇ ਸਰਕਾਰ ਕੋਲੋਂ ਪੀੜਤ ਪਰਿਵਾਰ ਲਈ ਮੰਗੀ ਸਹਾਇਤਾ
ਮਾਨਸਾ/ਬਿਊਰੋ ਨਿਊਜ਼
ਮਾਨਸਾ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਕਲਾਂ ਦੇ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਦੇ ਆਗੂ ਗੁਰਜੰਟ ਸਿੰਘ ਦੀ ਵੀ ਜਾਨ ਚਲੇ ਗਈ ਹੈ। ਜਾਣਕਾਰੀ ਮੁਤਾਬਕ ਗੁਰਜੰਟ ਸਿੰਘ ਨਵੰਬਰ ਮਹੀਨੇ ਤੋਂ ਲਗਾਤਾਰ ਟਿਕਰੀ ਬਾਰਡਰ ‘ਤੇ ਕਿਸਾਨੀ ਮੋਰਚੇ ‘ਤੇ ਡਟੇ ਹੋਏ ਸਨ। ਕੁਝ ਦਿਨਾਂ ਪਹਿਲਾਂ ਉਨ੍ਹਾਂ ਦੀ ਟਿਕਰੀ ਬਾਰਡਰ ‘ਤੇ ਅਚਾਨਕ ਸਿਹਤ ਵਿਗੜ ਗਈ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਦੇ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਜੰਟ ਸਿੰਘ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …