7 C
Toronto
Monday, March 30, 2026
spot_img
Homeਪੰਜਾਬਰਾਣਾ ਸੋਢੀ ਨੇ ਕਿਹਾ - ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ...

ਰਾਣਾ ਸੋਢੀ ਨੇ ਕਿਹਾ – ਰਾਹੁਲ ਗਾਂਧੀ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸਭ ਤੋਂ ਯੋਗ ਉਮੀਦਵਾਰ

ਕਿਹਾ – 2022 ‘ਚ ਕਾਂਗਰਸ ਪੰਜਾਬ ਵਿੱਚ ਬਣਾਏਗੀ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਹੁਲ ਗਾਂਧੀ ਸਭ ਤੋਂ ਯੋਗ ਉਮੀਦਵਾਰ ਹਨ। ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸਮੇਂ ਦੀ ਮੰਗ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਵੀ ਪੂਰੀ ਇਮਾਨਦਾਰੀ ਅਤੇ ਸੁਹਿਰਦਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਇੱਛਾ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਰਾਜਨੀਤਕ ਮਾਹਰਾਂ ਨੇ ਵੀ ਰਾਹੁਲ ਨੂੰ ਕਾਂਗਰਸ ਪਾਰਟੀ ਦਾ ਸਰਵਉਤਮ ਉਮੀਦਵਾਰ ਦੱਸਿਆ ਹੈ। ਰਾਣਾ ਸੋਢੀ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਅਗਲੇ ਸਾਲ ਯਾਨੀਕਿ 2022 ‘ਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ। ਉਹਨਾਂ ਦੱਸਿਆ ਕਿ ਕੈਪਟਨ ਅਮਰਿੰਦਰ ਹੀ ਸੂਬੇ ਨੂੰ ਅਗਾਂਹ ਲਿਜਾਣ ਦੇ ਸਮਰੱਥ ਹਨ।

 

RELATED ARTICLES

POPULAR POSTS