Breaking News
Home / ਪੰਜਾਬ / ਬੀ.ਐਸ.ਐਨ. ਐਲ. ਦੀ ਅਨੋਖੀ ਪਹਿਲ

ਬੀ.ਐਸ.ਐਨ. ਐਲ. ਦੀ ਅਨੋਖੀ ਪਹਿਲ

ਵੈਕਸੀਨ ਲਵਾਓ, ਦੋ ਮਹੀਨੇ ਮੁਫ਼ਤ ਇੰਟਰਨੈੱਟ ਤੇ ਕਾਲਿੰਗ ਸਣੇ ਸਿਮ ਪਾਓ
ਬਠਿੰਡਾ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਵੈਕਸੀਨ ਲਵਾਉਣ ਲਈ ਸੂਬਾ ਸਰਕਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਲੋਕਾਂ ਨੂੰ ਵੈਕਸੀਨ ਲਈ ਸਮਾਜ ਸੇਵੀ ਸੰਸਥਾਵਾਂ ਤੇ ਕਲੱਬਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਹੁਣ ਬੀ.ਐਸ.ਐਨ.ਐਲ. ਵੱਲੋਂ ਵੈਕਸੀਨ ਲਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਅਨੋਖੀ ਪਹਿਲ ਕੀਤੀ ਗਈ ਹੈ। ਬੀਐਸਐਨਐਲ ਵੱਲੋਂ ਸਕੀਮ ਜਾਰੀ ਕੀਤੀ ਗਈ ਕਿ ਜਿਹੜਾ ਵਿਅਕਤੀ ਮੁਫ਼ਤ ਵੈਕਸੀਨ ਲਵਾਏਗਾ, ਉਸ ਨੂੰ 60 ਦਿਨ ਲਈ ਮੁਫ਼ਤ ਇੰਟਰਨੈੱਟ ਕਾਲਿੰਗ ਵਾਲਾ ਸਿਮ ਦਿੱਤਾ ਜਾਵੇਗਾ। ਇਸ ਮੁਹਿੰਮ ਨਾਲ ਲੋਕਾਂ ਵੱਲੋਂ ਵੱਡੇ ਪੱਧਰ ਉਤੇ ਲਾਭ ਉਠਾਇਆ ਜਾ ਰਿਹਾ ਹੈ, ਜਿਸ ਦਾ ਨਜ਼ਾਰਾ ਭਾਰਤ ਸੰਚਾਰ ਨਿਗਮ ਲਿਮਟਿਡ ਦੇ ਬਠਿੰਡਾ ਸਥਿਤ ਦਫ਼ਤਰ ਵਿੱਚ ਦੇਖਣ ਨੂੰ ਮਿਲਿਆ। ਬਠਿੰਡਾ ਦੇ ਡੀਜੀਐਮ ਗਿਆਨ ਚੰਦ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਯਤਨ ਹਨ ਤਾਂ ਜੋ ਲੋਕ ਵੱਡੀ ਗਿਣਤੀ ਵਿਚ ਵੈਕਸੀਨ ਲਵਾਉਣ ਅਤੇ ਕਰੋਨਾ ਮਹਾਂਮਾਰੀ ਦੇ ਵੱਡੇ ਨੁਕਸਾਨ ਤੋਂ ਬਚਣ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …