Breaking News
Home / ਭਾਰਤ / ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਵੀ ਕਰੋਨਾ ਪਾਜ਼ੇਟਿਵ

ਰਾਹੁਲ ਗਾਂਧੀ ਤੇ ਡਾ. ਮਨਮੋਹਨ ਸਿੰਘ ਵੀ ਕਰੋਨਾ ਪਾਜ਼ੇਟਿਵ

ਕੇਜਰੀਵਾਲ ਨੇ ਵੀ ਪਤਨੀ ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਖ਼ੁਦ ਨੂੰ ਕੀਤਾ ਇਕਾਂਤਵਾਸ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਕਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ ਅਤੇ ਉਹਨਾਂ ਆਪਣੇ-ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ ਅਤੇ ਉਨ੍ਹਾਂ ਨੂੰ ਏਮਜ਼ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਜਿਸ ਨੂੰ ਲੈ ਕੇ ਕੇਜਰੀਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸੁਨੀਤਾ ਕੇਜਰੀਵਾਲ ਵੀ ਆਪਣੇ ਘਰ ਵਿਚ ਹੀ ਇਕਾਂਤਵਾਸ ਹਨ। ਧਿਆਨ ਰਹੇ ਕਿ ਦਿੱਲੀ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇਕ ਹਫਤੇ ਲਈ ਲਾਕਡਾਊਨ ਵੀ ਲਗਾ ਦਿੱਤਾ ਗਿਆ ਹੈ।

 

Check Also

ਮੋਦੀ ਸਰਕਾਰ ਦੇ ਭਾਰਤ ’ਚ ਬਰਾਬਰੀ ਦੇ ਦਾਅਵੇ ਨੂੰ ਕਾਂਗਰਸ ਨੇ ਕੀਤਾ ਖਾਰਜ – ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ

  ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ …