22 ਮਰੀਜਾਂ ਦੀ ਹੋ ਗਈ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਨਾਸਿਕ ਵਿਚ ਜਾਕਿਰ ਹੁਸੈਨ ਹਸਪਤਾਲ ਵਿਚ ਆਕਸੀਜਨ ਦਾ ਇਕ ਟੈਂਕ ਲੀਕ ਹੋ ਗਿਆ, ਜਿਸ ਕਾਰਨ ਆਕਸੀਜਨ ਦੀ ਸਪਲਾਈ 30 ਮਿੰਟ ਤੱਕ ਰੁਕੀ ਰਹੀ। ਇਸਦੇ ਚੱਲਦਿਆਂ ਕਰੀਬ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਾਸਿਕ ਦੇ ਡਿਪਟੀ ਕਮਿਸ਼ਨਰ ਸੂਰਜ ਮਾਂਡਰੇ ਨੇ ਇਨ੍ਹਾਂ ਮੌਤਾਂ ਦੀ ਪੁਸ਼ਟੀ ਵੀ ਕਰ ਦਿੱਤੀ ਹੈ ਅਤੇ 35 ਦੇ ਕਰੀਬ ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਧਿਆਨ ਰਹੇ ਕਿ ਆਕਸੀਜਨ ਟੈਂਕ ਦੇ ਸਪਲਾਈ ਪਾਈਪ ਵਿਚ ਲੀਕੇਜ਼ ਹੋ ਗਈ ਸੀ, ਜਿਸ ਨੂੰ ਠੀਕ ਕਰਨ ਲਈ ਅੱਧੇ ਘੰਟੇ ਦਾ ਸਮਾਂ ਲੱਗ ਗਿਆ। ਆਕਸੀਜਨ ਦੀ ਸਪਲਾਈ ਰੁਕਣ ਨਾਲ ਹਸਪਤਾਲ ਵਿਚ ਹਫਰਾ ਤਫਰੀ ਦਾ ਮਾਹੌਲ ਬਣ ਗਿਆ ਸੀ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …