ਕੈਪਟਨ ਅਮਰਿੰਦਰ ਨੇ ਇਨਾਮ ਨੀਤੀ ਨੂੰ ਦਿੱਤੀ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਦੀ ਬਰਾਮਦਗੀ ਸਬੰਧੀ ਜਾਣਕਾਰੀ ਦੇਣ ਵਾਲਿਆਂ ਨੂੰ ਹੁਣ ਇਨਾਮ ਦਿੱਤਾ ਜਾਵੇਗਾ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨਾਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੀਤੀ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਵਿਚ ਕਾਰਗਰ ਸਿੱਧ ਹੋਵੇਗੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ ਵਿਚੋਂ ਨਸ਼ੇ ਖਤਮ ਕਰ ਦਿੱਤੇ ਜਾਣਗੇ, ਪਰ ਅਜਿਹਾ ਨਹੀਂ ਹੋ ਸਕਿਆ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਕੈਪਟਨ ਸਰਕਾਰ ‘ਤੇ ਸਵਾਲ ਵੀ ਚੁੱਕਦੀਆਂ ਰਹੀਆਂ ਹਨ।
Check Also
ਡੀਜੀਪੀ ਗੌਰਵ ਯਾਦਵ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਕੀਤਾ ਦਾਅਵਾ
ਕਿਹਾ : ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਖਾਕਾ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …