-0.8 C
Toronto
Thursday, December 4, 2025
spot_img
Homeਭਾਰਤਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਕਿਸਾਨਾਂ ਨੇ ਮੈਡੀਕਲ ਆਕਸੀਜਨ ਸਪਲਾਈ ਰੋਕਣ ਦੇ ਦੋਸ਼ ਨਕਾਰੇ

ਭਾਜਪਾ ਸੰਸਦ ਮੈਂਬਰ ਨੇ ਕੀਤਾ ਸੀ ਗਲਤ ਪ੍ਰਚਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਆਰੋਪ ਲਗਾਏ ਸਨ ਕਿ ਕਿਸਾਨਾਂ ਵਲੋਂ ਦਿੱਲੀ ਜਾਣ ਵਾਲੀ ਆਕਸੀਜਨ ਦੀ ਸਪਲਾਈ ਰੋਕੀ ਜਾ ਰਹੀ ਹੈ। ਭਾਜਪਾ ਸੰਸਦ ਮੈਂਬਰ ਦੇ ਇਨ੍ਹਾਂ ਆਰੋਪਾਂ ਨੂੰ ਕਿਸਾਨ ਆਗੂਆਂ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਪਹਿਲੇ ਦਿਨ ਤੋਂ ਹੀ ਅਮਰਜੈਂਸੀ ਸੇਵਾਵਾਂ ਲਈ ਲਾਂਘਾ ਰੱਖਿਆ ਹੋਇਆ ਹੈ ਤੇ ਕਿਸਾਨਾਂ ਵਲੋਂ ਕਿਸੇ ਵੀ ਐਂਬੂਲੈਂਸ ਜਾਂ ਜ਼ਰੂਰੀ ਸੇਵਾਵਾਂ ਵਾਲੀ ਗੱਡੀ ਨੂੰ ਹਾਲੇ ਤੱਕ ਨਹੀਂ ਰੋਕਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮਨੁੱਖੀ ਹੱਕਾਂ ਲਈ ਲੜਦੇ ਆਏ ਹਨ, ਪਰ ਭਾਜਪਾ ਵਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਹੈ ਅਤੇ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਜਾਣਗੇ।

 

RELATED ARTICLES
POPULAR POSTS