Breaking News
Home / ਪੰਜਾਬ / ‘ਸਰਬੱਤ ਦਾ ਭਲਾ ਟਰੱਸਟ’ ਵਲੋਂ ਕਿਸਾਨਾਂ ਲਈ ਇਕ ਹੋਰ ਉਪਰਾਲਾ

‘ਸਰਬੱਤ ਦਾ ਭਲਾ ਟਰੱਸਟ’ ਵਲੋਂ ਕਿਸਾਨਾਂ ਲਈ ਇਕ ਹੋਰ ਉਪਰਾਲਾ

ਦਿੱਲੀ ਕਿਸਾਨ ਮੋਰਚੇ ‘ਤੇ ਟਰੱਸਟ ਦੇ ਰਿਹਾ ਹੈ ਮੈਡੀਕਲ ਸੇਵਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਸਿੱਧ ਸਮਾਜਸੇਵੀ ਸ਼ਖ਼ਸੀਅਤ ਤੇ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਐਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੌਰਾਨ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਦਿੱਲੀ ਦੇ ਟਿੱਕਰੀ, ਸ਼ੰਭੂ, ਗਾਜੀਪੁਰ ਅਤੇ ਕੁੰਡਲੀ ਬਾਰਡਰਾਂ ‘ਤੇ ਮੈਡੀਕਲ ਕੈਂਪ ਰਾਹੀਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਟਰੱਸਟ ਦੀ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਸੇਵਾਦਾਰਾਂ ਵੱਲੋਂ ਅੱਜ ਟਿੱਕਰੀ ਬਾਰਡਰ ‘ਤੇ ਚੱਲ ਰਹੇ ਮੈਡੀਕਲ ਕੈਂਪ ਦੌਰਾਨ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ। ਇਸ ਸਮੇਂ ਡਾ. ਰਾਖੀ ਸ਼ੌਕੀਨ, ਡਾ. ਕੁਲਬੀਰ ਸਿੰਘ, ਡਾ. ਜਸਪਾਲ ਸਿੰਘ, ਡਾ. ਗੁਰਦੀਪ ਸਿੰਘ, ਡਾ. ਜਗਸੀਰ ਸਿੰਘ ਜੀਂਦਾ ਅਤੇ ਡਾ. ਗੁਰਤੇਜ ਸਿੰਘ ਜੀਂਦਾ ਨੇ ਸਹਿਯੋਗ ਕੀਤਾ। ਇਸ ਮੌਕੇ ਟਰੱਸਟ ਦੇ ਆਗੂ ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ ਕਿਸਾਨ ਵੀਰਾਂ ਲਈ ਸਿਹਤ ਸਹੂਲਤਾਂ ਨੂੰ ਪਹਿਲ ਦਿੰਦੇ ਹੋਏ ਮੈਡੀਕਲ ਕੈਂਪ, ਐਂਬੂਲੈਂਸ ਸੇਵਾਵਾਂ ਤੋਂ ਇਲਾਵਾ ਸੁੱਕਾ ਰਾਸ਼ਨ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …