5.9 C
Toronto
Tuesday, October 6, 2026
spot_img
Homeਪੰਜਾਬਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਮੋਰਚੇ...

ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਮੋਰਚੇ ‘ਚ ਪਹੁੰਚਣ ਦਾ ਸੱਦਾ

ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨਾਂ ਨੂੰ ਮੁੜ ਦਿੱਲੀ ਮੋਰਚੇ ‘ਚ ਪਹੁੰਚਣ ਦਾ ਸੱਦਾਭਾਜਪਾ ਆਗੂਆਂ ਦਾ ਵਿਰੋਧ ਵੀ ਲਗਾਤਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਪਿਛਲੇ ਸਾਢੇ 6 ਮਹੀਨਿਆਂ ਤੋਂ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਗਿਆ ਹੈ ਕਿ ਕਣਕ ਦੀ ਵਾਢੀ ਤੋਂ ਵਿਹਲੇ ਹੋ ਰਹੇ ਕਿਸਾਨ ਮੁੜ ਦਿੱਲੀ ਮੋਰਚੇ ਵਿਚ ਪਹੁੰਚ ਜਾਣ। ਇਸੇ ਦੌਰਾਨ ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਤੇ ਫਿਰੋਜ਼ਪੁਰ ਸਣੇ ਕਈ ਹੋਰ ਸ਼ਹਿਰਾਂ ਤੋਂ ਕਿਸਾਨਾਂ ਦੇ ਕਾਫਲੇ ਟਿਕਰੀ ਅਤੇ ਸਿੰਘੂ ਬਾਰਡਰ ਦਿੱਲੀ ਲਈ ਰਵਾਨਾ ਹੋਏ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ ਧਰਨੇ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕਿਸਾਨ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਤੇ ਹੋਰਨਾਂ ਮੰਗਾਂ ਦੀ ਪ੍ਰਾਪਤੀ ਲਈ ਦ੍ਰਿੜ੍ਹ ਹਨ ਤੇ ਇਹ ਸੰਘਰਸ਼ ਕਿਸੇ ਤਰ੍ਹਾਂ ਦੀਆਂ ਪਾਬੰਦੀਆਂ ਨਾਲ ਰੋਕਿਆ ਨਹੀਂ ਜਾ ਸਕਦਾ।

 

RELATED ARTICLES
POPULAR POSTS