16.4 C
Toronto
Monday, September 7, 2026
spot_img
Homeਪੰਜਾਬਪਾਕਿਸਤਾਨ ਤੋਂ ਪਰਤੇ 100 ਦੇ ਕਰੀਬ ਸ਼ਰਧਾਲੂਆਂ ਨੂੰ ਹੋਇਆ ਕਰੋਨਾ

ਪਾਕਿਸਤਾਨ ਤੋਂ ਪਰਤੇ 100 ਦੇ ਕਰੀਬ ਸ਼ਰਧਾਲੂਆਂ ਨੂੰ ਹੋਇਆ ਕਰੋਨਾ

ਪਾਕਿਸਤਾਨ ਤੋਂ ਪਰਤੇ 100 ਦੇ ਕਰੀਬ ਸ਼ਰਧਾਲੂਆਂ ਨੂੰ ਹੋਇਆ ਕਰੋਨਾਵਿਸਾਖੀ ਦੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਲਈ ਗਿਆ ਸੀ ਜਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਗਏ 100 ਦੇ ਕਰੀਬ ਸਿੱਖ ਸ਼ਰਧਾਲੂ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਸ਼ਰਧਾਲੂਆਂ ਦਾ ਅਟਾਰੀ ਵਾਹਗਾ ਜੁਆਇੰਟ ਚੈਕ ਪੋਸਟ ‘ਤੇ ਕਰੋਨਾ ਟੈਸਟ ਕੀਤਾ ਗਿਆ ਤਾਂ ਇਨ੍ਹਾਂ ਸ਼ਰਧਾਲੂਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ। ਅਸਿਸਟੈਂਟ ਸਿਵਲ ਸਰਜਨ ਅਮਰਜੀਤ ਸਿੰਘ ਨੇ ਦੱਸਿਆ ਕਿ 98 ਸ਼ਰਧਾਲੂਆਂ ਨੂੰ ਅੱਜ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਵੇਲੇ ਤੱਕ ਤਿੰਨ ਸੌ ਸ਼ਰਧਾਲੂਆਂ ਦੇ ਕਰੋਨਾ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਕਰੋਨਾ ਪਾਜ਼ੇਟਿਵ ਪਾਏ ਗਏ ਹਨ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਵੇਗਾ। ਧਿਆਨ ਰਹੇ ਕਿ ਇਹ ਸਿੱਖ ਸ਼ਰਧਾਲੂ ਲੰਘੀ 12 ਅਪ੍ਰੈਲ ਨੂੰ ਵਿਸਾਖੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ ਅਤੇ ਅੱਜ ਇਨ੍ਹਾਂ ਸ਼ਰਧਾਲੂਆਂ ਦੀ ਵਾਪਸੀ ਹੋਈ ਹੈ।

RELATED ARTICLES
POPULAR POSTS