Breaking News
Home / ਭਾਰਤ / ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਲਗਾਈ ਮੋਹਰ

ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਲਗਾਈ ਮੋਹਰ

25 ਅਪ੍ਰੈਲ ਨੂੰ ਹੋਣੀਆਂ ਸਨ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਸੀ ਕਿ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਰੱਦ ਨਾ ਕੀਤੀਆਂ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿਚ 26 ਅਪ੍ਰੈਲ ਤੱਕ ਲਾਕ ਡਾਊਨ ਲਗਾ ਦਿੱਤਾ ਗਿਆ ਸੀ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ

ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …