ਅਦਾਲਤ ਨੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਤਰਨਤਾਰਨ/ਬਿਊਰੋ ਨਿਊਜ਼
ਤਰਨਤਾਰਨ ਵਿਚ ਐਸ.ਟੀ.ਐਫ. ਨੇ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਕੌਰ ਸਣੇ ਪੰਜ ਵਿਅਕਤੀਆਂ ਨੂੰ ਹੈਰੋਇਨ ਦੀ ਤਸਕਰੀ ਦੇ ਆਰੋਪਾਂ ਤਹਿਤ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 1 ਕਿੱਲੋ 20 ਗਰਾਮ ਹੈਰੋਇਨ ਅਤੇ 70 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਇਨ੍ਹਾਂ ਸਾਰੇ ਆਰੋਪੀਆਂ ਖਿਲਾਫ ਮੁਹਾਲੀ ਐਸ.ਟੀ.ਐਫ. ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਐਸਟੀਐਫ ਦੀ ਲੁਧਿਆਣਾ ਰੇਂਜ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ‘ਤੇ ਤਰਨਤਾਰਨ ਦੇ ਪਿੰਡ ਦਿਲਾਵਰਪੁਰ ਵਿਚ ਨਾਕਾਬੰਦੀ ਕਰਕੇ ਅਕਾਲੀ ਆਗੂ ਤੇ ਹੋਰਾਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਆਰੋਪੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਨੇ ਇਨ੍ਹਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਕੌਰ ਖਿਲਾਫ ਪਹਿਲਾਂ ਵੀ ਮਾਮਲੇ ਦਰਜ ਹਨ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …