22.6 C
Toronto
Wednesday, August 19, 2026
spot_img
Homeਪੰਜਾਬਪੰਜਾਬ ਦਾ ਕਿਸਾਨ ਮੰਡੀਆਂ 'ਚ ਰੁਲਣ ਲਈ ਮਜਬੂਰ

ਪੰਜਾਬ ਦਾ ਕਿਸਾਨ ਮੰਡੀਆਂ ‘ਚ ਰੁਲਣ ਲਈ ਮਜਬੂਰ

ਪੰਜਾਬ ਦਾ ਕਿਸਾਨ ਮੰਡੀਆਂ ‘ਚ ਰੁਲਣ ਲਈ ਮਜਬੂਰਸੁਖਬੀਰ ਬਾਦਲ ਨੇ ਕਿਹਾ – ਕੈਪਟਨ ਸਰਕਾਰ ਨੇ ਹਾੜ੍ਹੀ ਦੀ ਫਸਲ ਲਈ ਨਹੀਂ ਕੀਤੇ ਪੁਖਤਾ ਪ੍ਰਬੰਧ
ਮੋਗਾ/ਬਿਊਰੋ ਨਿਊਜ਼
ਅੱਜ ਮੋਗਾ ਦੀ ਅਨਾਜ ਮੰਡੀ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਚਾਨਕ ਦੌਰਾ ਕੀਤਾ ਅਤੇ ਉਨ੍ਹਾਂ ਨੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਦੇ ਦੁਖੜੇ ਵੀ ਸੁਣੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਹੁਣ ਕਿਸਾਨਾਂ ਨੂੰ ਮੰਡੀਆਂ ਵਿਚ ਰੋਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੈ। ਸੁਖਬੀਰ ਨੇ ਕਿਹਾ ਕਿ ਸਰਕਾਰ ਨੂੰ ਪਤਾ ਹੋਣ ਦੇ ਬਾਵਜੂਦ ਵੀ ਉਹ ਹਾੜ੍ਹੀ ਦੀ ਫ਼ਸਲ ਲਈ ਪ੍ਰਬੰਧ ਨਹੀਂ ਕਰ ਸਕੀ ਅਤੇ ਮੰਡੀਆਂ ਵਿਚ ਬਾਰਦਾਨਾ ਨਾ ਹੋਣ ਕਰਕੇ ਕਣਕ ਮੰਡੀਆਂ ਵਿਚ ਰੁਲ ਰਹੀ ਹੈ। ਧਿਆਨ ਰਹੇ ਕਿ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਕੈਪਟਨ ਸਰਕਾਰ ਖਿਲਾਫ ਧਰਨੇ ਮੁਜ਼ਾਹਰੇ ਵੀ ਕਰਨੇ ਪੈ ਰਹੇ ਹਨ।

 

RELATED ARTICLES
POPULAR POSTS