21.2 C
Toronto
Thursday, September 17, 2026
spot_img
Homeਭਾਰਤਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਜਿੱਤਾਂਗੇ ਦਿੱਲੀ ਮੋਰਚਾ

ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਜਿੱਤਾਂਗੇ ਦਿੱਲੀ ਮੋਰਚਾ

ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਜਿੱਤਾਂਗੇ ਦਿੱਲੀ ਮੋਰਚਾਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ – ਝੂਠੀਆਂ ਸੌਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਨਾਲ ਵੀ ਸਿੱਝਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਿੱਲੀ ਮੋਰਚਾ ਜਿਤਾਂਗੇ। ਟਿੱਕਰੀ ਬਾਰਡਰ ‘ਤੇ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਝੂਠੀਆਂ ਸੌਹਾਂ ਖਾਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਧੌਣ ‘ਤੇ ਵੀ ਗੋਡਾ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਰੋਨਾ ਦਾ ਰੌਲਾ ਪਾ ਕੇ ਕਿਸਾਨ ਮੋਰਚੇ ਨੂੰ ਖਤਮ ਕਰਨਾ ਚਾਹੁੰਦੀ ਹੈ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਗਰਾਹਾਂ ਨੇ ਕਿਹਾ ਕਿ ਪੰਜਾਬ ਵਿਚ ਕਣਕ ਦੀ ਵਾਢੀ ਦਾ ਕੰਮ ਖਤਮ ਕਰਕੇ ਕਿਸਾਨ ਹੁਣ ਦਿੱਲੀ ਮੋਰਚੇ ਵਿਚ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ। ਇਸੇ ਦੌਰਾਨ ਕਿਸਾਨਾਂ ਦਾ ਕਹਿਣਾ ਸੀ ਕਿ ਉਹ ਕਾਲੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਘਰਾਂ ਨੂੰ ਜਾਣਗੇ।

RELATED ARTICLES
POPULAR POSTS