ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਵਾਲੀ ਫਾਈਲ ‘ਤੇ ਮੋਹਰ ਲਗਾ ਦਿਤੀ ਹੈ। ਕਰੋਨਾ ਦੇ ਵਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖੀ ਸੀ ਕਿ 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਰੱਦ ਨਾ ਕੀਤੀਆਂ। ਧਿਆਨ ਰਹੇ ਕਿ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿਚ 26 ਅਪ੍ਰੈਲ ਤੱਕ ਲਾਕ ਡਾਊਨ ਲਗਾ ਦਿੱਤਾ ਗਿਆ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …