ਭਾਰਤ ਸਰਕਾਰ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ : ਕਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਭਾਰਤ ਦੀ ਮੋਦੀ ਸਰਕਾਰ ਨੇ ਕਰੋਨਾ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ। ਇਸ ਮੁਤਾਬਕ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਕਰੋਨਾ ਵੈਕਸੀਨ ਲਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਸਿਰਫ 45 ਸਾਲ ਦੇ ਨਾਗਰਿਕਾਂ ਤੱਕ ਸੀਮਤ ਸੀ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਕੋਵਿਡ-19 ਖਿਲਾਫ ਟੀਕਾ ਲਾਉਣ ਦੇ ਯੋਗ ਹੈ। ਕੇਂਦਰ ਸਰਕਾਰ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ‘ਚ ਟੀਕਿਆਂ ਦੀ ਖਰੀਦ ਤੇ ਟੀਕਾ ਲਗਵਾਉਣ ‘ਚ ਢਿੱਲ ਦਿੱਤੀ ਜਾ ਰਹੀ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਟੀਕਾ ਨਿਰਮਾਤਾਵਾਂ ਨੂੰ ਉਤਪਾਦਨ ਵਧਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।