Breaking News
Home / ਪੰਜਾਬ / ਕਰੋਨਾ ਨੂੰ ਲੈ ਕੇ ਪੰਜਾਬ ‘ਚ ਵੀ ਪਾਬੰਦੀਆਂ ਵਧਾਈਆਂ

ਕਰੋਨਾ ਨੂੰ ਲੈ ਕੇ ਪੰਜਾਬ ‘ਚ ਵੀ ਪਾਬੰਦੀਆਂ ਵਧਾਈਆਂ

ਰਾਤਰੀ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕੀਤਾ
ਚੰਡੀਗੜ੍ਹ : ਪੰਜਾਬ ‘ਚ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਬੰਦੀਆਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਵਿੱਚ ਰਾਤਰੀ ਕਰਫਿਊ ਦਾ ਸਮਾਂ ਵਧਾ ਕੇ ਰਾਤ 8 ਤੋਂ ਸਵੇਰੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸੂਬੇ ਵਿਚਲੇ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾ, ਕੋਚਿੰਗ ਸੈਂਟਰ, ਖੇਡ ਕੰਪਲੈਕਸ ਬੰਦ ਰਹਿਣਗੇ ਅਤੇ ਸੋਮਵਾਰ ਤੋਂ ਲੈ ਕੇ ਸ਼ਨਿਚਰਵਾਰ ਤੱਕ ਰੈਸਟੋਰੈਂਟਾਂ ਤੇ ਹੋਟਲਾਂ ਨੂੰ ਸਿਰਫ ਖਾਣਾ ਘਰ ਲਿਜਾਣ ਤੇ ਹੋਮ ਡਿਲਿਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਨਿੱਜੀ ਲੈਬਾਂ ਨੇ ਆਰਟੀ-ਪੀਸੀਆਰ ਅਤੇ ਰੈਪਿਡ ਐਂਟੀਜੈਨ ਟੈਸਟਿੰਗ (ਆਰਏਟੀ) ਦੀਆਂ ਕੀਮਤਾਂ ਘਟਾ ਕੇ ਕ੍ਰਮਵਾਰ 450 ਰੁਪਏ ਅਤੇ 300 ਰੁਪਏ ਕਰ ਦਿੱਤੀਆਂ ਹਨ। ਸਰਕਾਰ ਸੂਬੇ ਵਿੱਚ ਵਿਆਹਾਂ/ਸਸਕਾਰ ਸਮੇਤ ਹਰ ਤਰ੍ਹਾਂ ਦੇ ਇਕੱਠ ‘ਚ 20 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਜ਼ਰੂਰੀ ਕਰਾਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹ ਨਵੀਆਂ ਪਾਬੰਦੀਆਂ, ਜਿਨ੍ਹਾਂ ਵਿਚ ਸਾਰੇ ਮਾਲ, ਦੁਕਾਨਾਂ ਅਤੇ ਬਾਜ਼ਾਰਾਂ ਐਤਵਾਰ ਵਾਲੇ ਦਿਨ ਬੰਦ ਕਰਨਾ ਸ਼ਾਮਲ ਹੈ, ਪਹਿਲਾਂ ਵਾਲੀਆਂ ਪਾਬੰਦੀਆਂ ਸਮੇਤ 30 ਅਪਰੈਲ ਤੱਕ ਲਾਗੂ ਰਹਿਣਗੀਆਂ। ਸਮੁੱਚੇ ਹਫਤਾਵਾਰੀ ਬਾਜ਼ਾਰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਉਡਾਣਾਂ ਰਾਹੀਂ ਪੰਜਾਬ ਆਉਣ ਵਾਲੇ ਸਾਰੇ ਵਿਅਕਤੀਆਂ ਕੋਲ ਆਰਟੀ-ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਚਾਹੀਦੀ ਹੈ ਜੋ 72 ਘੰਟਿਆਂ ਤੋਂ ਪੁਰਾਣੀ ਨਾ ਹੋਵੇ ਨਹੀਂ ਤਾਂ ਉਨ੍ਹਾਂ ਦੀ ਹਵਾਈ ਅੱਡੇ ਉੱਤੇ ਹੀ ਆਰਏਟੀ ਜਾਂਚ ਕੀਤੀ ਜਾਵੇਗੀ।

 

Check Also

ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ

ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ …