12.5 C
Toronto
Tuesday, October 21, 2025
spot_img
Homeਪੰਜਾਬਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ

ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਟਰਾਂਸਫਰ ਸਰਟੀਫਿਕੇਟ ਦੀ ਸ਼ਰਤ ਖਤਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ‘ਚ ਵਿਦਿਆਰਥੀਆਂ ਦੇ ਟ੍ਰਾਂਸਫ਼ਰ ਸਰਟੀਫ਼ਿਕੇਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਹੈ। ਟ੍ਰਾਂਸਫ਼ਰ ਸਰਟੀਫ਼ਿਕੇਟ ਨੂੰ ਲੈ ਕੇ 93 ਸਾਲ ਪੁਰਾਣਾ ਕਾਨੂੰਨ ਬਦਲਿਆ ਗਿਆ ਹੈ। ਕਰੋਨਾ ਮਹਾਮਾਰੀ ਦੇ ਚਲਦਿਆਂ ਪ੍ਰਾਈਵੇਟ ਸਕੂਲ ਫੀਸਾਂ ਹਾਸਲ ਕਰਨ ਲਈ ਬੱਚਿਆਂ ਨੂੰ ਟਰਾਂਸਫਰ ਸਰਟੀਫਿਕੇਟ ਜਾਰੀ ਨਹੀਂ ਕਰ ਰਹੇ ਸਨ, ਜਿਸ ਕਾਰਨ ਵਿਦਿਆਰਥੀਆਂ ਨੂੰ ਸਰਕਾਰੀ ਸਕੂਲ ਜਾਂ ਦੂਜੇ ਕਿਸੇ ਸਕੂਲ ਵਿਚ ਦਾਖਲਾ ਲੈਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਟਰਾਂਸਫਰਟ ਸਰਟੀਫਿਕੇਟ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਹੈ। ਹੁਣ ਕੋਈ ਵੀ ਵਿਦਿਆਰਥੀ ਬਿਨਾ ਟਰਾਂਸਫਰ ਸਰਟੀਫਿਕੇਟ ਦੇ ਕਿਸੇ ਦੂਜੇ ਸਕੂਲ ਵਿਚ ਦਾਖਲਾ ਲੈ ਸਕਦਾ ਹੈ।

 

RELATED ARTICLES
POPULAR POSTS