ਸਰਕਾਰੀ ਪ੍ਰਬੰਧ ਬੁਰੀ ਤਰ੍ਹਾਂ ਹੋਏ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਇਕ ਪਾਸੇ ਤਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਿਸਾਨੀ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਤੇ ਦੂਜੇ ਪਾਸੇ ਇਸ ਵਾਰ ਮੌਸਮ ਵੀ ਕਹਿਰਵਾਨ ਹੈ। ਅੱਜ ਫਿਰ ਪੰਜਾਬ ਦੇ ਲਗਭਪ ਸਾਰੇ ਹਿੱਸਿਆਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਕਿਸਾਨਾਂ ਦੀ ਮੰਡੀਆਂ ਵਿੱਚ ਪਈ ਕਣਕ ਭਿੱਜ ਗਈ। ਖੇਤਾਂ ਵਿੱਚ ਕਣਕ ਦੀ ਵਾਢੀ ਰੁਕ ਗਈ ਤੇ ਤੂੜੀ ਬਣਾਉਣ ਦਾ ਕੰਮ ਵੀ ਰੁਕ ਗਿਆ। ਕਿਸਾਨ ਜਥੇਬੰਦੀਆਂ ਹੋਏ ਨੁਕਸਾਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ 1 ਅਪ੍ਰੈਲ ਦੀ ਬਜਾਏ 10 ਅਪਰੈਲ ਤੋਂ ਸ਼ੁਰੂ ਕੀਤੀ ਤੇ ਦੂਜੇ ਪਾਸੇ ਬਾਰਦਾਨੇ ਦਾ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਇਹ ਭਾਰੀ ਨੁਕਸਾਨ ਸਹਿਣਾ ਪੈ ਰਿਹਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਘੇ 5 ਮਹੀਨਿਆਂ ਤੋਂ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਵੀ ਕਣਕ ਦੀ ਕਟਾਈ ਦਾ ਕੰਮ ਥੋੜ੍ਹਾ ਲੇਟ ਹੋ ਗਿਆ। ਉਧਰ ਮੌਸਮ ਵਿਭਾਗ ਵੱਲੋਂ ਹਾਲੇ ਹੋਰ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …