ਕਿਹਾ : ਆਕਸੀਜਨ ਦੀ ਕਮੀ ਕਾਰਨ ਪੰਜਾਬ ‘ਚ ਨਹੀਂ ਜਾਵੇਗੀ ਕਿਸੇ ਕਰੋਨਾ ਪੀੜਤ ਦੀ ਜਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਣੇ ਬਾਕੀ ਰਾਜਾਂ ਨੂੰ ਵੀ ਆਕਸੀਜਨ ਦੀ ਸਪਲਾਈ ਯਕੀਨੀ ਬਣਾਈ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਾਰੇ ਹਸਪਤਾਲਾਂ ਵਿਚ ਆਕਸੀਜਨ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਆਖਿਆ ਕਿ ਸੂਬੇ ਵਿਚ ਆਕਸੀਜਨ ਦੀ ਕਮੀ ਕਾਰਨ ਕਿਸੇ ਵੀ ਕਰੋਨਾ ਪੀੜਤ ਵਿਅਕਤੀ ਦੀ ਜਾਨ ਨਹੀਂ ਜਾਣ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਈ ਰਾਜਾਂ ਤੋਂ ਆਕਸੀਜਨ ਸਪਲਾਈ ਨੂੰ ਹਾਈਜੈਕ ਕੀਤੇ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ। ਦੂਜੇ ਪਾਸੇ ਕੈਪਟਨ ਅਮਰਿੰਦਰ ਨੇ 18 ਤੋਂ 45 ਸਾਲ ਦੇ ਉਮਰ ਵਰਗ ਲਈ ਟੀਕਾ ਕਰਨ ਦੀ ਸ਼ੁਰੂਆਤ 18 ਮਈ ਤੋਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ‘ਤੇ ਵੈਕਸੀਨ ਦੀ ਸਪਲਾਈ ਮੁਫ਼ਤ ਕੀਤੀ ਜਾਵੇ।