Breaking News
Home / ਪੰਜਾਬ / ਚੰਡੀਗੜ੍ਹ ਵਿੱਚ ਨਹੀਂ ਲੱਗੇਗਾ ਵੀਕਐਂਡ ਲੌਕਡਾਊਨ

ਚੰਡੀਗੜ੍ਹ ਵਿੱਚ ਨਹੀਂ ਲੱਗੇਗਾ ਵੀਕਐਂਡ ਲੌਕਡਾਊਨ

ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਮਹਾਮਾਰੀ ਦੇ ਚਲਦਿਆਂ ਬੀਤੇ ਹਫ਼ਤੇ ਚੰਡੀਗੜ੍ਹ ਵਿਚ ਵੀਕਐਂਡ ਲੌਕਡਾਊਨ ਲਗਾਇਆ ਗਿਆ ਸੀ। ਪ੍ਰੰਤੂ ਇਸ ਵੀਕਐਂਡ ‘ਤੇ ਚੰਡੀਗੜ੍ਹ ਵਿਚ ਲੌਕਡਾਊਨ ਨਹੀਂ ਲਗਾਇਆ ਜਾਵੇਗਾ ਅਤੇ ਕਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਚੰਡੀਗੜ੍ਹ ਵੀਕਐਂਡ ‘ਤੇ ਵੀ ਖੁੱਲ੍ਹਾ ਰਹੇਗਾ। ਇਹ ਫੈਸਲਾ ਅੱਜ ਇੱਥੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ ਵਾਰ ਰੂਮ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਤੋਂ ਇਲਾਵਾ ਰਾਤ ਦੇ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਮੀਟਿੰਗ ਰਾਹੀਂ ਚੰਡੀਗੜ੍ਹ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਜ਼ਰੂਰ ਪਹਿਨਣ ਅਤੇ ਜਨਤਕ ਦੂਰੀ ਦਾ ਖਿਆਲ ਰੱਖਦੇ ਹੋਏ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣ ਕਰਨ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …