ਕਰੋਨਾ ਤੋਂ ਪੀੜਤ 13 ਵਿਅਕਤੀਆਂ ਦੀ ਹੋਈ ਮੌਤ
ਮਹਾਰਾਸ਼ਟਰ/ਬਿਊਰੋ ਨਿਊਜ਼
ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਿਰਾਰ ਵੈਸਟ ‘ਚ ਸਥਿਤ ਵਿਜੇ ਵੱਲਭ ਹਸਪਤਾਲ ਦੇ ਆਈਸੀਯੂ ਵਿਚ ਅੱਗ ਲੱਗਣ ਕਾਰਨ ਅੱਜ 13 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਸਪਤਾਲ ਵਿਚ 90 ਮਰੀਜ਼ ਸਨ ਜਿਨ੍ਹਾਂ ਵਿਚੋਂ 18 ਆਈਸੀਯੂ ਵਿਚ ਜ਼ੇਰੇ ਇਲਾਜ ਸਨ ਕਿ ਅਚਾਨਕ ਏਸੀ ਯੂਨਿਟ ਵਿਚ ਧਮਾਕਾ ਹੋ ਗਿਆ ਜਿਸ ਕਾਰਨ ਆਈਸੀਯੂ ਵਿਚ ਅੱਗ ਲੱਗ ਗਈ ਅਤੇ ਅੱਗ ਲੱਗਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਅੱਠ ਪੁਰਸ਼ ਅਤੇ ਪੰਜ ਮਹਿਲਾਵਾਂ ਸ਼ਾਮਲ ਹਨ। ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …