ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਫੌਜ ਦੇ ਅਫਸਰਾਂ ਨਾਲ ਕੋਵਿੰਡ ਸਬੰਧੀ ਕੀਤੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਪਣਾਈ ਗਈ ਪਹੁੰਚ ਤੋਂ ਬਾਅਦ ਭਾਰਤੀ ਸੈਨਾ ਦੀ ਪੱਛਮੀ ਕਮਾਂਡ ਵੱਲੋਂ ਖਰਾਬ ਪਏ ਆਕਸੀਜਨ ਪਲਾਂਟ ਨੂੰ ਚਲਾਉਣ ਦੀ ਪੇਸ਼ਕਸ਼ ਕੀਤੀ ਗਈ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਬਣਨ ਵਾਲੇ 100 ਬੈੱਡ ਸੀ ਐੱਸ ਆਈ ਆਰ ਹਸਪਤਾਲ ਲਈ ਤਕਨੀਕੀ ਅਤੇ ਸਿਹਤ ਸੇਵਾਵਾਂ ਲਈ ਮਦਦ ਦੀ ਵੀ ਪੇਸ਼ਕਸ ਕੀਤੀ ਹੈ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਫ਼ੌਜ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਕੋਵਿਡ 19 ਵਿਰੁੱਧ ਲੜੀ ਜਾ ਰਹੀ ਲੜਾਈ ਵਿਚ ਉਨ੍ਹਾਂ ਕੋਲੋਂ ਮਦਦ ਮੰਗੀ ਗਈ। ਧਿਆਨ ਰਹੇ ਕਿ ਪੰਜਾਬ ‘ਚ ਵਧਦੇ ਕਰੋਨਾ ਮਾਮਲਿਆਂ ਅਤੇ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਫੌਜ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …