ਨਰਿੰਦਰਜੀਤ ਬਿੰਦਰਾ ਨੇ ਕਿਹਾ – ਸੰਗਤ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਇਹ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 10 ਮਈ ਨੂੰ ਕਿਵਾੜ ਖੋਲ੍ਹੇ ਜਾ ਰਹੇ ਸਨ, ਜਿਸ ਲਈ ਟਰੱਸਟ ਅਤੇ ਪ੍ਰਸ਼ਾਸਨ ਵਲੋਂ ਬਕਾਇਦਾ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਸਨ। ਅਜਿਹੇ ‘ਚ ਫ਼ੌਜ ਵਲੋਂ ਵੀ ਬਰਫ਼ ਹਟਾ ਕੇ ਸੰਗਤ ਲਈ ਰਸਤਾ ਲਗਪਗ ਤਿਆਰ ਕੀਤਾ ਜਾ ਚੁੱਕਾ ਹੈ। ਧਿਆਨ ਰਹੇ ਕਿ ਪਿਛਲੇ ਸਾਲ ਵੀ ਕਰੋਨਾ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਭਾਵਿਤ ਹੋਈ ਸੀ। ਇਸ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਵਿਚ ਕਰੋਨਾ ਕਾਰਨ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨਾ ਅਸੰਭਵ ਹੈ, ਜਿਸ ਲਈ ਟਰੱਸਟ ਵਲੋਂ ਸੰਗਤ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …