Breaking News
Home / ਪੰਜਾਬ / ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ

ਢੀਂਡਸਾ ਤੇ ਬ੍ਰਹਮਪੁਰਾ ਬਣਾਉਣਗੇ ਨਵੀਂ ਪਾਰਟੀ

ਢੀਂਡਸਾ ਨੇ ਕਿਹਾ – ਜਥੇਬੰਦੀ ਦਾ ਐਲਾਨ ਹੋਣ ਤੱਕ ਕੋਈ ਵੀ ਅਹੁਦੇਦਾਰ ਨਵੀਂ ਨਿਯੁਕਤੀ ਨਾ ਕਰੇ
ਅੰਮ੍ਰਿਤਸਰ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਆਪਸ ਵਿਚ ਰਲੇਵਾਂ ਹੋ ਚੁੱਕਾ ਹੈ ਅਤੇ ਦੋਵੇਂ ਪਾਰਟੀਆਂ ਭੰਗ ਵੀ ਹੋ ਚੁੱਕੀਆਂ ਹਨ। ਇਸ ਕਰਕੇ ਦੋਵਾਂ ਪਾਰਟੀਆਂ ਦਾ ਜਥੇਬੰਦਕ ਢਾਂਚਾ ਅਤੇ ਸਾਰੇ ਵਿੰਗ ਭੰਗ ਕਰ ਦਿੱਤੇ ਗਏ ਹਨ। ਇਸ ਲਈ ਕੋਈ ਵੀ ਅਹੁਦੇਦਾਰ ਆਪਣੇ ਖੇਤਰ ਵਿਚ ਕੋਈ ਵੀ ਨਿਯੁਕਤੀ ਨਾ ਕਰੇ। ਢੀਂਡਸਾ ਨੇ ਕਿਹਾ ਕਿ ਛੇਤੀ ਹੀ ਨਵੀਂ ਪਾਰਟੀ ਦਾ ਐਲਾਨ ਕਰਨ ਤੋਂ ਬਾਅਦ ਨਵਾਂ ਜਥੇਬੰਦਕ ਢਾਂਚਾ ਖੜ੍ਹਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਮੁੜ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ। ਉਦੋਂ ਤੱਕ ਉਨ੍ਹਾਂ ਦੇ ਸਾਥੀ ਆਪਣੇ- ਆਪਣੇ ਇਲਾਕੇ ਵਿਚ ਲੋਕ ਭਲਾਈ ਦੇ ਕੰਮਾਂ ਵਿਚ ਉਸੇ ਤਰ੍ਹਾਂ ਕਾਰਜਸ਼ੀਲ ਰਹਿਣ। ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵੀਂ ਪਾਰਟੀ ਹੋਂਦ ਵਿਚ ਆ ਜਾਵੇਗੀ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …