Breaking News
Home / ਪੰਜਾਬ / ਬੇਅਦਬੀ ਮਾਮਲੇ ‘ਚ ਨਵੇਂ ਸੰਘਰਸ਼ ਦੀ ਹੋਵੇਗੀ ਸ਼ੁਰੂਆਤ

ਬੇਅਦਬੀ ਮਾਮਲੇ ‘ਚ ਨਵੇਂ ਸੰਘਰਸ਼ ਦੀ ਹੋਵੇਗੀ ਸ਼ੁਰੂਆਤ

ਪੰਥਕ ਤੇ ਸਿਆਸੀ ਆਗੂ ਭਲਕੇ 27 ਅਪ੍ਰੈਲ ਨੂੰ ਕਰਨਗੇ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਨਵੇਂ ਸੰਘਰਸ਼ ਦਾ ਪਿੜ ਬੱਝਣ ਲੱਗਾ ਹੈ ਜਿਸ ਵਾਸਤੇ ਸਿਆਸੀ ਤੇ ਪੰਥਕ ਧਿਰਾਂ ਇਕਜੁੱਟ ਹੋਣ ਲੱਗੀਆਂ ਹਨ। ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਘੇਰਾਬੰਦੀ ਲਈ ਦਰਜਨਾਂ ਸਿਆਸੀ ਤੇ ਪੰਥਕ ਆਗੂਆਂ ਨੇ ਇਸ ਮਾਮਲੇ ‘ਤੇ ਵਿਚਾਰ ਚਰਚਾ ਕੀਤੀ। ਹਾਈਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਰੱਦ ਕੀਤੇ ਜਾਣ ਮਗਰੋਂ ਪੰਜਾਬ ਦੀ ਸਿਆਸਤ ਵਿਚ ਨਵੀਂ ਕਤਾਰਬੰਦੀ ਹੋਣ ਲੱਗੀ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਇਸ ਮਾਮਲੇ ਵਿਚ ਇਕ ਮੀਟਿੰਗ ਵੀ ਬੁਲਾਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਵਿਧਾਇਕ ਜਗਦੇਵ ਸਿੰਘ ਕਮਾਲੂ ਤੇ ਪਿਰਮਲ ਸਿੰਘ ਤੋਂ ਇਲਾਵਾ ਬਹਿਬਲ ਗੋਲੀ ਕਾਂਡ ਦੇ ਇੱਕ ਸ਼ਹੀਦ ਦਾ ਬੇਟਾ ਵੀ ਸ਼ਾਮਲ ਹੋਇਆ ਸੀ। ਹੁਣ ਇਨ੍ਹਾਂ ਸਾਰੇ ਆਗੂਆਂ ਦੀ ਭਲਕੇ 27 ਅਪ੍ਰੈਲ ਨੂੰ ਮੀਟਿੰਗ ਹੋਣੀ ਹੈ ਅਤੇ ਨਵੇਂ ਸੰਘਰਸ਼ ਦਾ ਐਲਾਨ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

 

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …