Breaking News
Home / ਪੰਜਾਬ / ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਫਿਰ ਚੁੱਕੇ ਸਵਾਲ

ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਫਿਰ ਚੁੱਕੇ ਸਵਾਲ

ਭਗਵੰਤ ਮਾਨ ਨੇ ਵੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਬਾਦਲ ਤੇ ਕੈਪਟਨ ਨੂੰ ਘੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਸਾਹਮਣੇ ਦੋ ਬਦਲ ਹਨ, ਜਾਂ ਤਾਂ ਅਸੀਂ ਹਾਈਕੋਰਟ ਦਾ ਹੁਕਮ ਮੰਨ ਲਈਏ ਜਾਂ ਫਿਰ ਇਸ ਨਿਰਣੇ ਵਿਰੁੱਧ ਸੁਪਰੀਮ ਕੋਰਟ ‘ਚ ਅਪੀਲ ਕਰੀਏ, ਪਰ ਸਮੱਸਿਆ ਫਿਰ ਉਹੀ ਹੈ – ”ਨੀਅਤ ਅਤੇ ਜਾਣ-ਬੁੱਝ ਕੇ ਦੇਰੀ।” ਉਨ੍ਹਾਂ ਕਿਹਾ ਕਿ ਗੱਲ ਹੋਰ ਸਿਟ ਬਣਾਉਣ ਦੀ ਨਹੀਂ, ਸਵਾਲ ਇਹ ਹੈ ਕਿ ਪਿਛਲੇ 6 ਸਾਲਾਂ ਵਿਚ ਬਣੀਆਂ ਸਾਰੀਆਂ ਸਿਟਾਂ ਦੀ ਪ੍ਰਾਪਤੀ ਕੀ ਹੈ? ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ੀਆਂ ਨਾਲ ਮਿਲੇ ਹੋਣ ਦੇ ਆਰੋਪ ਲਗਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਐਂਡ ਕੰਪਨੀ ਮੁੱਖ ਮੰਤਰੀ ਦੇ ਸਿਰ ‘ਤੇ ਜਸ਼ਨ ਮਨਾ ਰਹੀ ਹੈ। ਮਾਨ ਨੇ ਕਿਹਾ ਕਿ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ‘ਚ ਇਨਸਾਫ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਬੁਰੀ ਤਰ੍ਹਾਂ ਫੇਲ੍ਹ ਰਹੇ ਹਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …