Breaking News
Home / ਪੰਜਾਬ / ਅਕਾਲੀ ਦਲ ਨੇ ਕੈਬਨਿਟ ਮੰਤਰੀ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ

ਅਕਾਲੀ ਦਲ ਨੇ ਕੈਬਨਿਟ ਮੰਤਰੀ ਆਸ਼ੂ ਦੀ ਕੋਠੀ ਦਾ ਕੀਤਾ ਘਿਰਾਓ

ਕਿਹਾ-ਕਾਂਗਰਸ ਸਰਕਾਰ ਸੂਬੇ ‘ਚ ਹਰ ਫਰੰਟ ‘ਤੇ ਫੇਲ੍ਹ
ਲੁਧਿਆਣਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਲੈ ਕੇ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਲੁਧਿਆਣਾ ਸਥਿਤ ਘਰ ਦਾ ਘਿਰਾਓ ਕੀਤਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਅਜੇ ਤੱਕ ਕਣਕ ਚੰਗੀ ਤਰ੍ਹਾਂ ਚੁੱਕੀ ਨਹੀਂ ਗਈ ਅਤੇ ਨਾ ਹੀ ਕਿਸਾਨਾਂ ਦੀ ਮੰਡੀਆਂ ਵਿਚ ਕੋਈ ਸੁਣਵਾਈ ਹੋ ਰਹੀ ਹੈ। ਅਕਾਲੀ ਆਗੂ ਗੁਰਦੀਪ ਸਿੰਘ ਨੇ ਵੀ ਆਰੋਪ ਲਗਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਹਰ ਫਰੰਟ ਉੱਤੇ ਫੇਲ੍ਹ ਹੋਈ ਹੈ। ਇਸ ਮੌਕੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਕੈਪਟਨ ਸਰਕਾਰ ਦਾਅਵੇ ਤਾਂ ਵੱਡੇ-ਵੱਡੇ ਕਰ ਰਹੀ ਹੈ ਪਰ ਅਸਲ ਵਿੱਚ ਉਸਦੀ ਕਾਰਗੁਜ਼ਾਰੀ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀ ਵਿਚ ਰੁਲ ਰਹੇ ਹਨ ਅਤੇ ਉਨ੍ਹਾਂ ਦੀ ਫਸਲ ਦੀ ਲਿਫਟਿੰਗ ਨਹੀਂ ਹੋ ਰਹੀ ਹੈ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …