6.9 C
Toronto
Friday, November 7, 2025
spot_img
Homeਪੰਜਾਬਦਿੱਲੀ ਮੋਰਚੇ 'ਚ ਪਹੁੰਚਣ ਲੱਗੇ ਕਿਸਾਨਾਂ ਦੇ ਜਥੇ

ਦਿੱਲੀ ਮੋਰਚੇ ‘ਚ ਪਹੁੰਚਣ ਲੱਗੇ ਕਿਸਾਨਾਂ ਦੇ ਜਥੇ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ‘ਚ 24ਵਾਂ ਜਥਾ ਸੰਗਰੂਰ ‘ਚੋਂ ਰਵਾਨਾ
ਸੰਗਰੂਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਲਾਣ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ 24ਵਾਂ ਜੱਥਾ ਰਵਾਨਾ ਹੋਇਆ। ਇਸ ਮੌਕੇ ਯੂਨੀਅਨ ਦੇ ਆਗੂ ਬਲਦੇਵ ਸਿੰਘ ਤੇ ਪਰਮਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨੀ ਸੰਘਰਸ਼ ਨੂੰ ਖਤਮ ਕਰਨ ਦੇ ਹੱਥਕੰਡੇ ਵਰਤ ਰਹੀ ਹੈ, ਪਰ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਕਿਸਾਨਾਂ ਅੰਦਰ ਰੋਹ ਭਖਦਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਦਿੱਲੀ ਮੋਰਚੇ ਵਿਚ ਬੀਬੀਆਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਘਰਾਂ ਨੂੰ ਵਾਪਸ ਮੁੜਾਂਗੇ।

RELATED ARTICLES
POPULAR POSTS