ਕੈਲੀਫੋਰਨੀਆ ਭਾਰਤ ਨੂੰ ਕਰੇਗਾ ਆਕਸੀਜਨ ਦੀ ਸਪਲਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਐਲਾਨ ਕੀਤਾ ਹੈ ਕਿ ਭਾਰਤ ਤੋਂ ਆਸਟਰੇਲੀਆ ਦੀਆਂ ਸਾਰੀਆਂ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਭਾਰਤ ਵਿਚ ਲਗਾਤਾਰ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਆਸਟਰੇਲੀਆ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਅਮਰੀਕੀ ਸੂਬਾ ਕੈਲੀਫੋਰਨੀਆ ਭਾਰਤ ਨੂੰ ਆਕਸੀਜਨ ਦੀ ਸਪਲਾਈ ਕਰੇਗਾ। ਧਿਆਨ ਰਹੇ ਕਿ ਕੈਲੀਫੋਰਨੀਆ ਵਿਚ ਵੱਡੀ ਗਿਣਤੀ ‘ਚ ਭਾਰਤੀ-ਅਮਰੀਕੀ ਰਹਿੰਦੇ ਹਨ। ਭਾਰਤ ਕੋਵਿਡ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਹੈ ਅਤੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਜ਼ਿਕਰਯੋਗ ਹੈ ਕਿ ਤਿੱਬਤੀ ਅਧਿਆਤਮਕ ਆਗੂ ਦਲਾਈਲਾਮਾ ਨੇ ਵੀ ਕੋਵਿਡ ਦੇ ਮੱਦੇਨਜ਼ਰ ਭਾਰਤ ਦੀ ਮੱਦਦ ਦਾ ਐਲਾਨ ਕੀਤਾ ਹੈ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …