ਚੋਣ ਕਮਿਸ਼ਨ ਨੇ ਚੋਣ ਨਤੀਜਿਆਂ ਦੌਰਾਨ ਜਾਂ ਬਾਅਦ ‘ਚ ਜੇਤੂ ਜਲੂਸਾਂ ‘ਤੇ ਲਗਾਈ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਅੱਜ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ ਸਾਰੇ ਜੇਤੂ ਜਲੂਸਾਂ ‘ਤੇ ਪਾਬੰਦੀ ਲਗਾ ਦਿੱਤੀ। ਇਹ ਫੈਸਲਾ ਕਰੋਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਕੀਤਾ ਗਿਆ ਹੈ। ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਚੋਣ ਕਮਿਸ਼ਨ ਦੇ ਸੂਤਰਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਸਥਾਰਤ ਆਦੇਸ਼ ਵੀ ਜਾਰੀ ਕਰ ਦਿੱਤਾ ਜਾਵੇਗਾ।
Check Also
ਮਨਜਿੰਦਰ ਸਿੰਘ ਸਿਰਸਾ ਵੱਲੋਂ ਭਗਵੰਤ ਮਾਨ ਨੂੰ ਸੁਚੇਤ ਰਹਿਣ ਦੀ ਸਲਾਹ
ਭਗਵੰਤ ਮਾਨ ਨੂੰ ਸੀਐਮ ਦੇ ਅਹੁਦੇ ਤੋਂ ਹਟਾਉਣ ਦੀ ਫਿਰਾਕ ’ਚ ਹੈ ਕੇਜਰੀਵਾਲ : ਭਾਜਪਾ …