-5.7 C
Toronto
Tuesday, February 3, 2026
spot_img
Homeਪੰਜਾਬ'ਆਪ' ਵਿਧਾਇਕ ਕੁਲਤਾਰ ਸੰਧਵਾਂ ਦੀ ਜਥੇਦਾਰ ਨੂੰ ਖੁੱਲ੍ਹੀ ਚਿੱਠੀ

‘ਆਪ’ ਵਿਧਾਇਕ ਕੁਲਤਾਰ ਸੰਧਵਾਂ ਦੀ ਜਥੇਦਾਰ ਨੂੰ ਖੁੱਲ੍ਹੀ ਚਿੱਠੀ

ਕੈਪਟਨ ਅਮਰਿੰਦਰ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਦੋਹਰੀ ਬੇਅਦਬੀ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ਵਿਚੋਂ ਛੇਕਿਆ ਜਾਵੇ। ਸੰਧਵਾਂ ਨੇ ਕਿਹਾ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ। ਕੈਪਟਨ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਪ੍ਰਣ ਵੀ ਕੀਤਾ ਸੀ। ਪਰ ਇਨ੍ਹਾਂ ਦੋਹਾਂ ਅਤਿ ਮਹੱਤਵਪੂਰਨ ਮਾਮਲਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨਾਲ ਧ੍ਰੋਹ ਕਮਾਇਆ ਹੈ।

 

RELATED ARTICLES
POPULAR POSTS