14.1 C
Toronto
Wednesday, September 30, 2026
spot_img
Homeਪੰਜਾਬਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ। ਅੱਜ ਅਦਾਲਤ ਵਿੱਚ ਪੇਸ਼ੀ ਦੌਰਾਨ ਸਿਰਫ ਇਕ ਮੁਲਜ਼ਮ ਹਾਜ਼ਰ ਹੋਇਆ। ਹਾਲਾਂਕਿ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਅੱਜ ਸੁਣਵਾਈ ਦੌਰਾਨ ਅਦਾਲਤ ਵਿਚ ਹਾਜ਼ਰ ਸਨ। ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਚਾਰਜਸ਼ੀਟ ਦੇ ਮੁੱਦੇ ‘ਤੇ ਬਹਿਸ ਕਰਨ ਦੀ ਅਦਾਲਤ ਨੂੰ ਬੇਨਤੀ ਕੀਤੀ ਸੀ। ਪਰ ਮੁਲਜ਼ਮਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਚਾਰਜਸ਼ੀਟ ਰੱਦ ਕਰਵਾਉਣ ਲਈ ਉਹ ਹਾਈਕੋਰਟ ਵਿੱਚ ਗਏ ਹੋਏ ਹਨ ਅਤੇ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਨੇ 13 ਮਈ ਨੂੰ ਕਰਨੀ ਹੈ।

 

RELATED ARTICLES
POPULAR POSTS