Breaking News
Home / ਪੰਜਾਬ / ਬੀਬੀਆਂ ਦੀ ਸ਼ਮੂਲੀਅਤ ਨੇ ਦਿੱਲੀ ਕਿਸਾਨ ਮੋਰਚੇ ‘ਚ ਪਾਈ ਹੋਰ ਜਾਨ

ਬੀਬੀਆਂ ਦੀ ਸ਼ਮੂਲੀਅਤ ਨੇ ਦਿੱਲੀ ਕਿਸਾਨ ਮੋਰਚੇ ‘ਚ ਪਾਈ ਹੋਰ ਜਾਨ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਵੀ ਧਰਨੇ ਲਗਾਤਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ‘ਚ ਲਗਾਤਾਰ ਜਾਰੀ ਹੈ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨੀ ਸੰਘਰਸ਼ ਨੂੰ ਪੰਜ ਮਹੀਨੇ ਹੋ ਚੁੱਕੇ ਹਨ। ਹੁਣ ਕਿਸਾਨੀ ਸੰਘਰਸ਼ ਮੁੜ ਤੋਂ ਜ਼ੋਰ ਫੜਨ ਲੱਗਾ ਅਤੇ ਬੀਬੀਆਂ ਦੀ ਵੱਡੀ ਸ਼ਮੂਲੀਅਤ ਨੇ ਦਿੱਲੀ ਮੋਰਚੇ ਵਿਚ ਹੋਰ ਜਾਨ ਪਾ ਦਿੱਤੀ ਹੈ। ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਪੌਣੇ ਸੱਤ ਮਹੀਨਿਆਂ ਤੋਂ ਲਾਏ ਪੱਕੇ ਧਰਨੇ 209ਵੇਂ ਦਿਨ ਅੱਜ ਵੀ ਜਾਰੀ ਰਹੇ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਬੀਬੀਆਂ ਦੀ ਵੱਡੀ ਗਿਣਤੀ ਵਿੱਚ ਹੋ ਰਹੀ ਲਗਾਤਾਰ ਸ਼ਮੂਲੀਅਤ ਨੇ ਧਰਨਿਆਂ ਨੂੰ ਮਜ਼ਬੂਤੀ ਦਿੱਤੀ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਖੁਸ਼ਕ ਬੰਦਰਗਾਹ-ਰਾਏਪੁਰ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ ਅਤੇ ਮੋਗਾ ਦੇ ਸਾਈਲੋ ਸਮੇਤ ਸਵਾ ਸੌ ਤੋਂ ਵੱਧ ਥਾਵਾਂ ‘ਤੇ ਧਰਨੇ ਚੱਲ ਰਹੇ ਹਨ।

 

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …