ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੀ ਗੱਲਬਾਤ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਪਿਛਲੇ ਸਮੇਂ ਦੌਰਾਨ ਕਾਫੀ ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਉਣ ਵਾਲੀ ਸ਼ਤਾਬਦੀ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਮੁੱਖ ਮੰਤਰੀ ਨੇ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਮੁਸ਼ਕਲਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ।