1.9 C
Toronto
Tuesday, February 17, 2026
spot_img
Homeਪੰਜਾਬਅਮਰਿੰਦਰ ਸਿੰਘ ਨੇ ਸਿੱਧੂ ਨੂੰ ਲਲਕਾਰਿਆ

ਅਮਰਿੰਦਰ ਸਿੰਘ ਨੇ ਸਿੱਧੂ ਨੂੰ ਲਲਕਾਰਿਆ

ਕਿਹਾ – ਮੇਰੇ ਖਿਲਾਫ ਲੜ ਲਵੇ ਚੋਣ, ਸਿੱਧੂ ਦੀ ਜ਼ਮਾਨਤ ਹੋ ਜਾਵੇਗੀ ਜ਼ਬਤ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਪਿਛਲੇ ਕਈ ਮਹੀਨਿਆਂ ਤੋਂ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਤੌਰ ‘ਤੇ ਘੇਰਦੇ ਆ ਰਹੇ ਹਨ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ‘ਤੇ ਲਗਾਤਾਰ ਸਿਆਸੀ ਹਮਲੇ ਕਰਦੇ ਹਨ, ਇਸਦਾ ਮਤਲਬ ਹੈ ਕਿ ਉਹ ਕਿਸੇ ਹੋਰ ਪਾਰਟੀ ‘ਚ ਜਾਣਾ ਚਾਹੁੰਦੇ ਹਨ। ਕੈਪਟਨ ਨੇ ਕਿਹਾ ਕਿ ਸਿੱਧੂ ਜਿੱਥੇ ਜਾਣਾ ਚਾਹੁੰਦੇ ਹਨ ਜਾ ਸਕਦੇ ਹਨ। ਕੈਪਟਨ ਨੇ ਕਿਹਾ ਕਿ ਜੇਕਰ ਉਹ ਮੇਰੇ ਖਿਲਾਫ਼ ਪਟਿਆਲਾ ਤੋਂ ਚੋਣ ਲੜੇਗਾ ਤਾਂ ਉਸਦੀ ਜ਼ਮਾਨਤ ਹੀ ਜ਼ਬਤ ਹੋ ਜਾਵੇਗੀ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਕਿਸੇ ਪਾਰਟੀ ਨੇ ਨਹੀਂ ਲੈਣਾ ਕਿਉਂਕਿ ਉਹ ਭਾਜਪਾ ਆਗੂਆਂ ਨੂੰ ਗਾਲ੍ਹਾਂ ਕੱਢ ਕੇ ਨਿਕਲਿਆ ਹੈ। ਹੁਣ ਦੇਖਣਾ ਹੋਵੇਗਾ ਕਿ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਵੱਖਰੀ ਪਾਰਟੀ ਬਣਾਉਂਦੇ ਹਨ ਜਾਂ ਕਿਸੇ ਹੋਰ ਪਾਰਟੀ ਵਿਚ ਜਾਂਦੇ ਹਨ।

 

RELATED ARTICLES
POPULAR POSTS