ਕਿਹਾ – 18 ਤੋਂ 45 ਸਾਲ ਦੇ ਵਿਅਕਤੀ ਵੈਕਸੀਨ ਲਗਾਉਣ ਲਈ ਕੋਵਿਨ ਅਤੇ ਅਰੋਗਿਆ ਸੇਤੂ ਐਪ ‘ਤੇ ਰਜਿਸਟਰ ਹੋਣ
ਚੰਡੀਗੜ੍ਹ/ਬਿਊਰੋ ਨਿਊਜ਼
18 ਤੋਂ 45 ਸਾਲ ਉਮਰ ਵਾਲੇ ਵਿਅਕਤੀਆਂ ਲਈ ਟੀਕਾ ਰਜਿਸਟ੍ਰੇਸ਼ਨ ਅੱਜ ਸ਼ਾਮ 4 ਵਜੇ ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਟੀਕਾਕਰਨ ਲਈ ਆਪਣੇ ਆਪ ਨੂੰ ਰਜਿਸਟਰ ਕਰਾਉਣ। ਉਨ੍ਹਾਂ ਬੇਨਤੀ ਕੀਤੀ ਕਿ ਸਾਰੇ ਵਿਅਕਤੀ ਕੋਵਿਨ ਅਤੇ ਅਰੋਗਿਆ ਸੇਤੂ ਐਪ ਰਾਹੀਂ ਆਪਣੇ ਆਪ ਨੂੰ ਰਜਿਸਟਰ ਕਰਨ। ਜ਼ਿਕਰਯੋਗ ਹੈ ਕਿ ਆਉਂਦੀ 1 ਮਈ ਤੋਂ 18 ਤੋਂ 45 ਸਾਲ ਦੇ ਸਾਰੇ ਵਿਅਕਤੀ ਕਰੋਨਾ ਰੋਕੂ ਵੈਕਸੀਨ ਲਗਾ ਸਕਦੇ ਹਨ।