21.2 C
Toronto
Friday, September 11, 2026
spot_img
Homeਪੰਜਾਬਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ...

ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਸੁੱਚਾ ਸਿੰਘ ਲੰਗਾਹ ਨੂੰ ਮਾਫ ਕਰ ਦਿੱਤਾ ਜਾਵੇ ਅਤੇ ਉਸ ਨੂੰ ਦੁਬਾਰਾ ਪੰਥ ਵਿਚ ਸ਼ਾਮਲ ਕਰ ਲਿਆ ਜਾਵੇ। ਲੰਗਾਹ ਦੇ ਮਾਪਿਆਂ ਨੇ ਚਿੱਠੀ ਵਿਚ ਲਿਖਿਆ ਕਿ ਬਿਰਧ ਹੋਣ ਕਾਰਨ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ। ਉਹਨਾਂ ਲਿਖਿਆ ਕਿ ਕਈ ਪੀੜ੍ਹੀਆਂ ਤੋਂ ਉਹਨਾਂ ਦਾ ਪਰਿਵਾਰ ਗੁਰੂ ਘਰ ਵਿਚ ਸ਼ਰਧਾ ਰੱਖਣਾ ਵਾਲਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਜ਼ਿੰਦਗੀ ਦੇ ਆਖਰੀ ਦੌਰ ਵਿਚ ਇਸ ਸੰਸਾਰ ‘ਚੋਂ ਕੂਚ ਕਰਦੇ ਹੋਏ ਉਹਨਾਂ ਨੂੰ ਇਹ ਨਾ ਦੇਖਣਾ ਪਵੇ ਕਿ ਉਹਨਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਗੁਰੂ ਘਰ ਤੋਂ ਬੇਮੁੱਖ ਰਹੇ। ਧਿਆਨ ਰਹੇ ਕਿ ਸੁੱਚਾ ਸਿੰਘ ਲੰਗਾਹ ਨੂੰ ਮਾੜੀਆਂ ਆਦਤਾਂ ਕਰਕੇ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ।

 

RELATED ARTICLES
POPULAR POSTS