ਜੇ.ਜੇ. ਸਿੰਘ ਬੋਲੇ – ਮੈਂ ਤਾਂ ਸਿਰਫ ਚੋਣ ਹਾਰਿਆ ਸੀ, ਕੈਪਟਨ ਜ਼ਮੀਰ ਤੋਂ ਹਾਰ ਚੁੱਕੇ ਨੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਮੈਂ ਤਾਂ ਮਾਮੂਲੀ ਜਿਹੀ ਚੋਣ ਹਾਰਿਆ ਹਾਂ, ਪਰ ਤੁਸੀਂ ਤਾਂ ਜ਼ਮੀਰ ਹੀ ਹਾਰ ਚੁੱਕੇ ਹੋ। ਜਨਰਲ ਜੇਜੇ ਸਿੰਘ ਨੇ ਕਿਹਾ ਕਿ ਸਾਲ 2017 ਦੌਰਾਨ ਵਿਧਾਨ ਸਭਾ ਹਲਕਾ ਪਟਿਆਲਾ ਅਤੇ ਲੰਬੀ ਵਿਖੇ ਮੈਚ ਫਿਕਸ ਸੀ ਤੇ ਇਹ ਸਿਆਸੀ ਗੱਲ ਕਿਸੇ ਤੋਂ ਲੁਕੀ ਨਹੀਂ। ਉਨ੍ਹਾਂ ਕਿਹਾ ਕਿ ਸਮਾਂ ਬਦਲਦਾ ਰਹਿੰਦਾ ਹੈ, ਭੁੱਲੋ ਨਾ ਕਦੇ ਤੁਸੀਂ ਵੀ ਪਟਿਆਲੇ ਤੋਂ ਚੋਣ ਹਾਰੇ ਸੀ। ਧਿਆਨ ਰਹੇ ਕਿ ਲੰਘੇ ਕੱਲ੍ਹ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਜੇਕਰ ਨਵਜੋਤ ਸਿੱਧੂ ਪਟਿਆਲਾ ਤੋਂ ਚੋਣ ਲੜਦੇ ਹਨ ਤਾਂ ਉਹਨਾਂ ਦਾ ਹਾਲ ਵੀ ਜਨਰਲ ਜੇ.ਜੇ. ਸਿੰਘ ਵਰਗਾ ਹੀ ਹੋਵੇਗਾ। ਦੱਸਣਾ ਬਣਦਾ ਹੈ ਕਿ ਜਨਰਲ ਜੇ.ਜੇ. ਸਿੰਘ ਦੀ ਜ਼ਮਾਨਤ ਜ਼ਬਤ ਹੋ ਗਈ ਸੀ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …