ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਦਿੱਤੀ ਸਲਾਹ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਾਮਲਿਆਂ ਦੀ ਗਿਣਤੀ ਵਿਚ ਬਹੁਤ ਜ਼ਿਆਦਾ ਵਾਧਾ ਹੋਇਆ ਹੈ ਅਤੇ ਪਿਛਲੇ ਸਾਰੇ ਰਿਕਾਰਡ ਪਿੱਛੇ ਛੱਡ ਦਿੱਤੇ ਹਨ। ਇਸ ਨੂੰ ਦੇਖਦਿਆਂ ਇਟਲੀ ਸਰਕਾਰ ਨੇ ਭਾਰਤ ਅਤੇ ਬੰਗਲਾਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੇ ਇਟਲੀ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਹੈ। ਇਟਲੀ ਦੇ ਸਿਹਤ ਮੰਤਰੀ ਵਲੋਂ ਇਹ ਐਲਾਨ ਕੀਤਾ ਗਿਆ। ਇਸੇ ਤਰ੍ਹਾਂ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਵਲੋਂ ਭਾਰਤ ਲਈ ਕਰੋੜਾਂ ਡਾਲਰਾਂ ਦੀ ਰਾਹਤ ਸਮਗਰੀ ਭੇਜੀ ਜਾ ਰਹੀ ਹੈ। ਭਾਰਤੀ ਰਾਜਦੂਤ ਟੀ ਐਸ ਸੰਧੂ ਹੋਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਗੱਲਬਾਤ ਵੀ ਹੋਈ ਸੀ। ਅਮਰੀਕਾ ਤੋਂ ਇਲਾਵਾ ਹੋਰ ਕਈ ਦੇਸ਼ਾਂ ਵਲੋਂ ਵੀ ਭਾਰਤ ਦੀ ਮੱਦਦ ਕੀਤੀ ਜਾ ਰਹੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …