ਪਰਮਿੰਦਰ ਢੀਂਡਸਾ ਬੋਲੇ – ਕੈਪਟਨ ਨੇ ਬਾਦਲਾਂ ਨੂੰ ਬਚਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੇਅਦਬੀ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਦੌਸਤਾਨਾ ਮੈਚ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਵੱਲੋਂ ਜਾਂਚ ਰਿਪੋਰਟ ਨੂੰ ਰੱਦ ਕਰ ਦੇਣਾ ਇਸ ਗੱਲ ਦਾ ਸਬੂਤ ਹੈ ਕਿ ਕੈਪਟਨ ਨੇ ਬਾਦਲਾਂ ਨੂੰ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਢੀਂਡਸਾ ਨੇ ਕਿਹਾ ਕਿ ਹੁਣ ਜਦੋਂ ਇਸ ਮਾਮਲੇ ਵਿੱਚ ਘਿਰੇ ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਪਾਰਟੀ ਦੇ ਸੀਨੀਅਰ ਲੀਡਰਾਂ ਅਤੇ ਵਿਧਾਇਕਾਂ ਤੱਕ ਦੇ ਨਿਸ਼ਾਨੇ ‘ਤੇ ਹਨ ਤਾਂ ਆਏ ਦਿਨ ਬਾਦਲਾਂ ਵਿਰੁਧ ਝੁਠੀ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪਿੱਛਲੇ ਸਾਢੇ ਚਾਰ ਸਾਲਾਂ ‘ਚ ਸਵਾਏ ਬਾਦਲਾਂ ਨੂੰ ਬਚਾਉਣ ਦੇ ਹੋਰ ਕੁੱਝ ਵੀ ਨਹੀਂ ਕੀਤਾ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …