ਪੰਜਾਬ ਸਰਕਾਰ ਨੇ 1 ਮਈ ਨੂੰ ਛੁੱਟੀ ਦਾ ਕੀਤਾ ਐਲਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਦੇ ਸਮਾਗਮ ਅੱਜ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ। ਦੋਵਾਂ ਥਾਵਾਂ ‘ਤੇ ਅਖੰਡ ਸਾਹਿਬ ਪਾਠ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦੇ ਭੋਗ ਪਹਿਲੀ ਮਈ ਨੂੰ ਪਾਏ ਜਾਣਗੇ। ਸ਼ਤਾਬਦੀ ਦੇ ਸਬੰਧ ਵਿੱਚ ਸੰਗਤ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠ ਦੇ ਭੋਗ ਵੀ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਗਏ। ਕਰੋਨਾ ਕਾਰਨ ਸੰਗਤਾਂ ਇਸ ਸਮਾਗਮ ਵਿੱਚ ਆਪਣੇ ਘਰਾਂ ਤੋਂ ਹੀ ਚੱਲ ਰਹੇ ਸਿੱਧੇ ਪ੍ਰਸਾਰਨ ਰਾਹੀਂ ਸ਼ਾਮਲ ਹੋਈਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਮਈ ਨੂੰ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …