ਕਿਹਾ – ਸਿੱਧੂ ਲਈ ਹੁਣ ਬੂਹੇ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਕੈਪਟਨ ਨੇ ਸਿੱਧੂ ਨੂੰ ਦੋ ਟੁੱਕ ਸ਼ਬਦਾਂ ਵਿਚ ਕਿਹਾ ਕਿ ਸਿੱਧੂ ਲਈ ਉਹਨਾਂ ਦੇ ਬੂਹੇ ਹੁਣ ਪੂਰੀ ਤਰ੍ਹਾਂ ਬੰਦ ਹਨ। ਕੈਪਟਨ ਨੇ ਕਿਹਾ ਕਿ ਹੁਣ ਅੱਗੇ ਹਾਈਕਮਾਂਡ ਨੇ ਤੈਅ ਕਰਨਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਇਕ ਮੌਕਾਪ੍ਰਸਤ ਵਿਅਕਤੀ ਹੈ ਅਤੇ ਉਹ ਪਟਿਆਲਾ ਤੋਂ ਕੇਜਰੀਵਾਲ ਨਾਲ ਰਲ ਕੇ ਚੋਣ ਲੜਨ ਦੇ ਸੁਫਨੇ ਦੇਖ ਰਿਹਾ ਹੈ। ਅਮਰਿੰਦਰ ਨੇ ਕਿਹਾ ਕਿ ਸਿੱਧੂ ਦੀ ਮੰਤਰਾਲੇ ਤੋਂ ਇਸ ਕਰਕੇ ਛੁੱਟੀ ਕੀਤੀ ਗਈ ਸੀ ਕਿ ਉਸ ਕੋਲੋਂ ਸੱਤ-ਸੱਤ ਮਹੀਨੇ ਤੱਕ ਫਾਈਲਾਂ ਨਹੀਂ ਨਿਕਲਦੀਆਂ ਸਨ।

