ਸਰਵਣ ਸਿੰਘ ਪੰਧੇਰ ਨੇ ਕਿਹਾ – 5 ਮਈ ਨੂੰ ਕਿਸਾਨਾਂ ਦੇ ਜਥੇ ਦਿੱਲੀ ਲਈ ਹੋਣਗੇ ਰਵਾਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿਚ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਕਿਸਾਨਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਚਾਰ ਜ਼ੋਨਾਂ ਦੀ ਅਹਿਮ ਮੀਟਿੰਗ ਜੰਡਿਆਲਾ ਗੁਰੂ ਨੇੜਲੇ ਪਿੰਡ ਭੰਗਵਾਂ ‘ਚ ਹੋਈ। ਮੀਟਿੰਗ ਦੌਰਾਨ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਲਾਮਬੰਦੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ ਤੇ ਕਾਲੇ ਕਾਨੂੰਨ ਲਾਗੂ ਕਰਕੇ ਜ਼ਮੀਨਾਂ ਅਤੇ ਬਾਜ਼ਾਰਾਂ ਉੱਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਉਂਦੀ 5 ਮਈ ਨੂੰ ਕਿਸਾਨਾਂ ਦੇ ਜਥੇ ਦਿੱਲੀ ਮੋਰਚਿਆਂ ਲਈ ਰਵਾਨਾ ਹੋਣਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …