Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਕਰੋਨਾ ਕਾਰਨ ਮੁਲਤਵੀ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਕਰੋਨਾ ਕਾਰਨ ਮੁਲਤਵੀ

ਅੰਮ੍ਰਿਤਸਰ : ਕਰੋਨਾ ਦੇ ਵਧ ਰਹੇ ਪ੍ਰਭਾਵ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ 10 ਮਈ ਨੂੰ ਕਿਵਾੜ ਖੋਲ੍ਹੇ ਜਾ ਰਹੇ ਸਨ, ਜਿਸ ਲਈ ਟਰੱਸਟ ਅਤੇ ਪ੍ਰਸ਼ਾਸਨ ਵਲੋਂ ਬਕਾਇਦਾ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਸਨ। ਅਜਿਹੇ ‘ਚ ਫ਼ੌਜ ਵਲੋਂ ਵੀ ਬਰਫ਼ ਹਟਾ ਕੇ ਸੰਗਤ ਲਈ ਰਸਤਾ ਲਗਪਗ ਤਿਆਰ ਕੀਤਾ ਜਾ ਚੁੱਕਾ ਹੈ। ਧਿਆਨ ਰਹੇ ਕਿ ਪਿਛਲੇ ਸਾਲ ਵੀ ਕਰੋਨਾ ਕਰਕੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਪ੍ਰਭਾਵਿਤ ਹੋਈ ਸੀ। ਇਸ ਸਬੰਧੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਉੱਤਰਾਖੰਡ ਵਿਚ ਕਰੋਨਾ ਕਾਰਨ ਅਜਿਹੇ ਹਾਲਾਤ ਪੈਦਾ ਹੋ ਗਏ ਹਨ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ ਕਰਨਾ ਅਸੰਭਵ ਹੈ, ਜਿਸ ਲਈ ਟਰੱਸਟ ਵਲੋਂ ਸੰਗਤ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁਲਤਵੀ ਕਰ ਦਿੱਤੀ ਗਈ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …